MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦਾ ਦੱਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 18 ਜੁਲਾਈ (ਸੁਰਿੰਦਰ ਸਿੰਘ ਚੱਠਾ)-ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਦਾ ਦੱਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਮੁੱਖ ਅਧਿਆਪਕ ਨੇ ਦੱਸਿਆ ਕਿ ਸਕੂਲ ਦੇ ਕੁੱਲ 56 ਵਿਦਿਆਰਥੀਆਂ ਵਿਚੋਂ 4 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਜਦਕਿ 12 ਵਿਦਿਆਰਥੀ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈ ਕੇ ਪਾਸ ਹੋਏ। ਐਲਾਨੇ ਗਏ ਨਤੀਜੇ ਅਨੁਸਾਰ ਜਸਨੂਰ ਕੌਰ ਨੇ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਪੁਨੀਤ ਕਮਲ ਕੌਰ ਅਤੇ ਰਾਹੁਲ ਨੇ 93 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਸਹਿਜਨੂਰ ਨੇ 91 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਵੱਲੋਂ ਹੋਣਹਾਰ ਬੱਚਿਆਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।