ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋ ਐਮਪੀ ਸ੍ਰੀ ਚੰਨੀ ਵੱਲੋ ਜਿੱਤ ਦੀ ਖੁਸ਼ੀ ਵਿੱਚ ਸਹਿਜ ਪਾਠ ਦੇ ਭੋਗ 20 ਨੂੰ
ਮੋਰਿੰਡਾ 18 ਜੁਲਾਈ ( ਭਟੋਆ ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਤੇ 20 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪੁਆਏ ਜਾਣਗੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਨਗਰੇਨ ਦੇ ਸਾਬਕਾ ਚੇਅਰਮੈਨ ਸਰਦਾਰ ਬੰਤ ਸਿੰਘ ਕਲਾਰਾਂ ਨੇ ਦੱਸਿਆ ਕਿ ਸਰਦਾਰ ਚੰਨੀ ਵੱਲੋਂ ਉਹਨਾਂ ਨੂੰ ਜਲੰਧਰ ਤੋਂ ਅਤੇ ਸਮੁੱਚੀ ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ 7 ਹਲਕਿਆਂ ਤੋ ਜਿੱਤ ਪ੍ਰਾਪਤ ਹੋਣ ਦੀ ਖੁਸ਼ੀ ਵਿੱਚ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਆਰੰਭ ਕਰਵਾਏ ਗਏ ਸਨ ਜਿਨਾਂ ਦੇ ਭੋਗ 20 ਜੁਲਾਈ, ਦਿਨ ਸ਼ਨਿੱਚਰਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਜਿਸ ਉਪਰੰਤ ਕੀਰਤਨੀ ਜਥੇ ਵੱਲੋਂ ਰਸਭਿੰਨ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਹਨਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਸਮਾਗਮਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।