MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਵਿਧਾਇਕ ਸੇਖੋਂ ਨੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਕਾਰਨਰ ਦਾ ਕੀਤਾ ਉਦਘਾਟਨ


ਫ਼ਰੀਦਕੋਟ 8 ਮਾਰਚ (ਧਰਮ ਪ੍ਰਵਾਨਾਂ ) ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋ ਰਾਇਲ ਸਿਟੀ ਫਰੀਦਕੋਟ ਵਿਖੇ ਸਥਾਪਿਤ ਬੇਟੀ ਬਚਾਓ ਬੇਟੀ ਪੜ੍ਹਾਓ ਕਾਰਨਰ ਦਾ ਉਦਘਾਟਨ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਡਾ. ਬਲਜੀਤ ਕੌਰ ਅਤੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਸਾਂਝੇ ਤੌਰ ਤੇ ਕੀਤਾ।  ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਾਜ਼ਰੀਨ ਔਰਤਾਂ ਤੇ ਬੱਚੀਆਂ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਸੰਦੇਸ਼ ਦਿੰਦਿਆ ਬੇਟੀਆਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਬੇਟੀ ਨੂੰ ਸਮਾਜ ਵਿੱਚ ਬਰਾਬਰ ਦਾ ਦਰਜਾ ਦੇਣ ਲਈ ਰਾਇਲ ਸਿਟੀ ਦੇ ਬਾਹਰ ਬੇਟੀ ਨੂੰ ਵੱਧ ਤੋਂ ਵੱਧ ਪੜਾਉਣ ਦਾ ਸੰਦੇਸ਼ ਦਿੰਦਾ ਬੁੱਤ ਲਗਾਇਆ ਗਿਆ ਹੈ ਜਿਸ ਦਾ ਅੱਜ ਉਦਘਟਾਨ ਕੀਤਾ ਗਿਆ ਹੈ। ਉਹਨਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੇਟੀਆਂ ਨੂੰ ਵੱਧ ਤੋ ਵੱਧ ਪੜਾਉਣ ਤਾਂ ਜੋ ਉਹ ਖੁੱਲੇ ਆਸਮਾਨ ਵਿਚ ਉਡਾਰੀ ਮਾਰ ਕੇ ਉਚਾਇਆ ਛੋਹਣ।  ਇਸ ਮੌਕੇ ਉਨ੍ਹਾਂ ਛੋਟੀਆਂ ਬੱਚੀਆਂ  ਨੂੰ ਕਲਰ ਕਿੱਟਾਂ ਅਤੇ ਡਿਕਸ਼ਨਰੀਆਂ ਪ੍ਰਦਾਨ ਕੀਤੀਆਂ ਅਤੇ ਖਾਸ ਪ੍ਰਾਪਤੀਆਂ ਵਾਲੀਆਂ ਔਰਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਮੂਹ ਔਰਤਾਂ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਪੜਨ ਅਤੇ ਅੱਗੇ ਵਧਣ ਦਾ ਸੰਦੇਸ਼ ਦਿੱਤਾ।  ਇਸ ਮੌਕੇ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ, ਆਈ ਸੀ ਡੀ ਐਸ ਸਟਾਫ ਅਤੇ  ਜ਼ਿਲ੍ਹਾ ਵਾਸੀ ਹਾਜ਼ਰ ਸਨ।